ਰੇਲ ਰੋਕੋ ਧਰਨੇ ਦੌਰਾਨ ਕਿਸਾਨਾਂ ਨੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਾ ਪੁਤਲਾ ਫੂਕ ਕੇ ਪ੍ਰਗਟਾਇਆ ਰੋਸ
ਰੇਲ ਰੋਕੋ ਅੰਦੋਲਨ 10ਵੇਂ ਦਿਨ ਚ ਦਾਖਿਲ, ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜੀ
ਅੰਮ੍ਰਿਤਸਰ -03 ਅਕਤੂਬਰ-(ਪ੍ਰਿੰਸ ਬਿਆਸ) : ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਰੇਲ ਟਰੈਕ ਦੇਵੀਦਾਸਪੁਰਾ (ਅੰਮ੍ਰਿਤਸਰ) ਤੇ ਕਿਸਾਨਾਂ ਮਜਦੂਰਾਂ ਦੇ ਚੱਲ ਰਹੇ ਰੇਲ ਰੋਕੋ ਅੰਦੋਲਨ ਤਹਿਤ ਪੱਕਾ ਮੋਰਚਾ ਅੱਜ ਦਸਵੇਂ ਦਿਨ ਵਿੱਚ ਦਾਖਿਲ ਹੋ ਗਿਆ।ਇਸ ਦੇ ਨਾਲ ਹੀ ਅੱਜ ਉਲੀਕੇ ਪ੍ਰੋਗਰਾਮ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਨ ਸਿੰਘ ਪੰਧੇਰ ਅਤੇ ਹੋਰਨਾਂ ਕਿਸਾਨ ਆਗੂਆਂ ਦੀ ਅਗਵਾਈ ਹੇਠ ਸੈਨਕੜਿਆਂ ਦੀ ਗਿਣਤੀ ਵਿੱਚ ਇਕੱਤਰ ਕਿਸਾਨਾਂ ਵਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਦਾ ਰੇਲ ਟਰੈਕ ਤੇ ਪੁਤਲਾ ਫੂਕ ਕੇ ਜਬਰਦਸਤ ਰੋਸ ਮੁਜਾਹਰਾ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਬੀਤੇ ਦਿਨ੍ਹੀਂ ਪਾਸ ਕੀਤੇ ਖੇਤੀਬਾੜ ਿਬਿੱਲਾਂ ਨੂੰ ਰੱਦ ਕੀਤਾ ਜਾਵੇ।