BREAKING Crime पंजाब राज्य होम

ਅਣਪਛਾਤੇ ਟਰੱਕ ਵਲੋਂ ਫੇਟ ਵੱਜਣ ਤੇ ਮੋਟਰਸਾਈਕਲ ਸਵਾਰ ਦੀ ਮੌਤ

ਅਣਪਛਾਤੇ ਟਰੱਕ ਵਲੋਂ ਫੇਟ ਵੱਜਣ ਤੇ ਮੋਟਰਸਾਈਕਲ ਸਵਾਰ ਦੀ ਮੌਤ

ਅੰਮ੍ਰਿਤਸਰ-12 ਅਕਤੂਬਰ-(ਸੁਦਰਸ਼ਨ ਰਾਏ) : ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਅੱਜ ਬਿਆਸ ਵਿਖੇ ਕਿਸੇ ਅਣਪਛਾਤੇ ਟਰੱਕ ਚਾਲਕ ਵਲੋਂ ਕਥਿਤ ਫੇਟ ਵੱਜਣ ਕਾਰਣ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ।ਘਟਨਾ ਦੀ ਜਾਣਕਾਰੀ ਮਿਲਣ ਤੇ ਸਮੇਤ ਪੁਲਿਸ ਪਾਰਟੀ ਮੌਕੇ ਤੇ ਪੁੱਜੇ ਥਾਣਾ ਬਿਆਸ ਦੇ ਸਬ ਇੰਸਪੈਕਟਰ ਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਬੁੱਟਰ ਵਜੋਂ ਹੋਈ ਹੈ, ਉਨ੍ਹਾਂ ਦੱਸਿਆ ਕਿ ਪ੍ਰਤੱਖਦਰਸ਼ੀਆਂ ਅਨੁਸਾਰ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਮੋਟਰਸਾਈਕਲ ਤੇ ਸਵਾਰ ਹੋ ਆ ਰਹੇ ਉਕਤ ਵਿਅਕਤੀ ਨੂੰ ਕਿਸੇ ਨਾ ਮਾਲੂਮ ਟਰੱਕ ਚਾਲਕ ਵਲੋਂ ਫੇਟ ਮਾਰੀ ਗਈ ਅਤੇ ਮੌਕੇ ਤੋਂ ਫਰਾਰ ਹੋ ਗਿਆ, ਫਿਲਹਾਲ ਉਨ੍ਹਾਂ ਵਲੋਂ ਮ੍ਰਿਤਕ ਦੇਹ ਨੂੰ ਕਬਜੇ ਚ ਲੈ ਕੇ ਅਗਲੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਕੈਪਸ਼ਨ: ਨੈਸ਼ਨਲ ਮਾਰਗ ਤੇ ਵਾਪਰੇ ਹਾਦਸੇ ਉਪਰੰਤ ਮੌਕੇ ਤੇ ਜਾਂਚ ਕਰਦੇ ਹੋਏ ਪੁਲਿਸ ਅਧਿਕਾਰੀ ਦੀ ਤਸਵੀਰ।