BREAKING Crime देश पंजाब राजनीती राज्य होम

ਇਲਾਕੇ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ-ਐਸਐਚਓ ਇੰਸਪੈਕਟਰ ਕਮਲਮੀਤ ਸਿੰਘ

ਇਲਾਕੇ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ-ਐਸਐਚਓ ਇੰਸਪੈਕਟਰ ਕਮਲਮੀਤ ਸਿੰਘ

ਬਿਆਸ-04 ਜਨਵਰੀ-(ਪ੍ਰਿੰਸ) : ਇਲਾਕੇ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰ ਕਿਸੇ ਕੀਮਤ ਤੇ ਬਖਸ਼ੇ ਨਹੀਂ ਜਾਣਗੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਬਿਆਸ ਦੇ ਨਵ ਨਿਯੁਕਤ ਐਸਐਚਓ ਇੰਸਪੈਕਟਰ ਕਮਲਮੀਤ ਸਿੰਘ ਨੇ ਅੱਜ ਥਾਣਾ ਬਿਆਸ ਵਿੱਚ ਅਹੁਦਾ ਸੰਭਾਲਣ ਮੌਕੇ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਸਖਤ ਰੂਪ ਚ ਤਾੜਨਾ ਕਰਦਿਆਂ ਕਿਹਾ ਕਿ ਇਲਾਕੇ ਚ ਕਿਸੇ ਵੀ ਤਰ੍ਹਾਂ ਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਕਾਨੂੰਨ ਨੂੰ ਟਿੱਚ ਜਾਣਨ ਵਾਲੇ ਸਮਾਜ ਵਿਰੋਧੀ ਅਨਸਰ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਤੋਂ ਇਲਾਵਾ ਇਲਾਕੇ ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਅਤੇ ਬੁਲਟ ਦੇ ਪਟਾਕੇ ਮਰਵਾਉਣ ਵਾਲੇ ਵਾਹਨ ਚਾਲਕਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਥਾਣਾ ਬਿਆਸ ਅਧੀਨ ਆਉਂਦੇ ਸਮੂਹ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਾਰਾਂ ਨੂੰ ਅਪੀਲ ਕੀਤੀ ਕਿ ਇਲਾਕੇ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ।ਜਿਕਰਯੋਗ ਹੈ ਕਿ ਇੰਸਪੈਕਟਰ ਕਮਲਮੀਤ ਸਿੰਘ ਅੰਮ੍ਰਿਤਸਰ ਸ਼ਹਿਰੀ ਤੋਂ ਬਦਲ ਕੇ ਥਾਣਾ ਬਿਆਸ ਤੈਨਾਤ ਹੋਏ ਹਨ ਤੇ ਇਸ ਤੋਂ ਪਹਿਲਾਂ ਪੁਲਿਸ ਥਾਣਾ ਅਜਨਾਲਾ ਸਮੇਤ ਅੰਮ੍ਰਿਤਸਰ ਦਿਹਾਤੀ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।

ਕੈਪਸ਼ਨ : ਗੱਲਬਾਤ ਦੌਰਾਨ ਐਸਐਚਓ ਬਿਆਸ ਇੰਸਪੈਕਟਰ ਕਮਲਮੀਤ ਸਿੰਘ ਦੀ ਤਸਵੀਰ।