BREAKING आर्टिकल पंजाब

ਪ੍ਰੀਖਿਆਵਾਂ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਵਿੱਚ ਕਿਸੇ ਪ੍ਰਾਈਵੇਟ ਵਿਅਕਤੀ ਜਾਂ ਵਹੀਕਲ ਦੇ ਦਾਖਲ ਹੋਣ ਦੀ ਸਖਤ ਮਨਾਹੀ

ਤਰਨ ਤਾਰਨ / ਡਾ.ਰਵੀ ਫਤਿਹਾਬਾਦ :ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜਾਰੀ ਇੱਕ ਹੁਕਮ ਰਾਹੀਂ ਜ਼ਿਲ੍ਹਾ ਤਰਨ ਤਾਰਨ ਵਿੱਚ 15 ਫਰਵਰੀ ਤੋਂ 30 ਮਾਰਚ, 2020 ਤੱਕ ਸੈਂਟਰਲ ਬੋਰਡ ਆੱਫ਼ ਸੈਕੰਡਰੀ ਐਜੂਕੇਸ਼ਨ ਦੀਆਂ ਦਸਵੀਂ ਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਦੌਰਾਨ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਸਮੂਹ ਪ੍ਰੀਖਿਆਵਾਂ ਕੇਂਦਰਾਂ ਦੇ ਆਸਪਾਸ 100 ਮੀਟਰ ਦੇ ਘੇਰੇ ਵਿੱਚ ਕਿਸੇ ਪ੍ਰਾਈਵੇਟ ਵਿਅਕਤੀ/ਵਹੀਕਲ ਦੇ ਦਾਖਲ ਹੋਣ ਦੀ ਮਨਾਹੀ ਕੀਤੀ ਹੈ। ਇਹ ਹੁਕਮ ਮਿਤੀ 14 ਫਰਵਰੀ, 2020 ਤੋਂ  ਸ਼ਾਮ 5 ਵਜੇ ਤੋਂ ਲੈ ਕੇ 30 ਮਾਰਚ, 2020 ਸ਼ਾਮ 4 ਵਜੇ ਤੱਕ ਲਾਗੂ ਰਹੇਗਾ

ਉਹਨਾਂ ਕਿਹਾ ਕਿ ਇਹਨਾਂ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਸਪਾਸ ਅਮਨ  ਤੇ ਸ਼ਾਂਤੀ ਕਾਇਮ ਰੱਖਣਾ ਬਹੁਤ ਜਰੂਰੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਪ੍ਰੀਖਿਆ ਸਮੇਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਇਸ ਲਈ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਯੋਗ ਉਪਰਾਲੇ ਦੀ ਲੋੜ ਹੈ।