BREAKING UP उत्तर प्रदेश देश पंजाब राजनीती राज्य होम

ਹਰਿਆਣਾ ਵਿੱਚ ਕਿਸਾਨਾਂ ਤੇ ਲਾਠੀਚਾਰਜ ਹੋਣ ਤੇ ਭੜਕੇ ਕਿਸਾਨ ਆਗੂ, ਰਾਜਸੀ ਪਾਰਟੀਆਂ ਦੇ ਤਿੱਖੇ ਵਿਰੋਧ ਦੀ ਕਹੀ ਗੱਲ

ਕੱਲ੍ਹ ਦੇ ਧਰਨੇ ਵਿੱਚ ਲਵਾਂਗੇ ਅਹਿਮ ਫੈਸਲਾ : ਸੂਬਾ ਸਕੱਤਰ ਪੰਧੇਰ

ਅੰਮ੍ਰਿਤਸਰ : 06 ਅਕਤੂਬਰ-(ਪ੍ਰਿੰਸ) : ਹਰਿਆਣਾ ਵਿੱਚ ਕੇਂਦਰ ਵਲੋਂ ਪਾਸ ਕੀਤੇ ਖੇਤੀਬਾੜੀ ਬਿੱਲਾਂ ਦੇ ਵਿੱਰੋਧ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੁਲਿਸ ਬਲਾਂ ਵਲੋਂ ਲਾਠੀਚਾਰਜ ਕੀਤੇ ਜਾਣ ਅਤੇ ਪਾਣੀ ਦੀਆਂ ਬੌਛਾੜਾਂ ਮਾਰੇ ਜਾਣ ਦਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸਮੂਹ ਕਿਸਾਨ ਆਗੂਆਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਬਲ੍ਹਾਂ ਵਲੋਂ ਨਿਹੱਥੇ ਕਿਸਾਨਾਂ ਨਾਲ ਕੀਤਾ ਗਿਆ, ਅਜਿਹਾ ਵਤੀਰਾ ਨਿੰਦਨਯੋਗ ਹੈ, ਜਿਸ ਦੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੁਰਜੋਰ ਨਿੰਦਾ ਕਰਦੀ ਹੈ ਅਤੇ ਕੱਲ੍ਹ ਰੇਲ ਟਰੈਕ ਦੇਵੀਦਾਸਪੁਰਾ ਵਿੱਚ ਚੱਲ ਰਹੇ ਧਰਨੇ ਦੌਰਾਨ ਇਸ ਮਾਮਲੇ ਨੂੰ ਲੈ ਕੇ ਤਿੱਖਾ ਵਿਰੋਧ ਕਰਨ ਤੋਂ ਇਲਾਵਾ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲੀ ਗੱਲ ਜਦੋਂ ਤੱਕ ਖੁਦ ਇਸ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਨ ਦੀ ਸਮਰੱਥਾ ਰੱਖਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨਾਲ ਮੀਟਿੰਗ ਨਹੀਂ ਕਰਦੇ ਜਾਂ ਫਿਰ ਖੇਤੀਬਾੜੀ ਬਿੱਲ ਰੱਦ ਕੀਤੇ ਜਾਂਦੇ ਉਦੋਂ ਤੱਕ ਕਿਸਾਨ ਆਪਣੇ ਧਰਨਿਆਂ ਤੇ ਰੋਸ ਪ੍ਰਦਰਸ਼ਨਾਂ ਨੂੰ ਜਾਰੀ ਰੱਖਣਗੇ, ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦਾ ਲਾਠੀਚਾਰਜ ਜਾਂ ਫਿਰ ਕਿਸਾਨਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਹੋਏਗੀ।