BREAKING देश पंजाब राजनीती राज्य होम

ਨੈਸ਼ਨਲ ਹਾਈਵੇ ਤੇ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਆਉਣ ਵਾਲੇ ਯਾਤਰੀਆਂ ਲਈ ਜਰੂਰੀ ਖਬਰ

ਕਿਸਾਨਾਂ ਵਲੋਂ ਕੀਤੇ ਐਲਾਨ ਅਨੁਸਾਰ ਅੱਜ ਹੋਵੇਗਾ ਚੱਕਾ ਜਾਮ

ਢਿੱਲਵਾਂ-09 ਅਕਤੂਬਰ-(ਪ੍ਰਿੰਸ ਬਿਆਸ) : ਬੀਤੇ ਦਿਨ੍ਹੀਂ ਹਰਿਆਣਾ ਸਰਕਾਰ ਵਲੋਂ ਸ਼ਾਤਮਈ ਰੋਸ ਧਰਨਾ ਦੇ ਰਹੇ ਕਿਸਾਨਾਂ ਮਜਦੂਰਾਂ ਤੇ ਕੀਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੋਛਾੜਾਂ ਮਾਰਣ ਦਾ ਤਿੱਖਾ ਵਿਰੋਧ ਕੀਤਾ ਸੀ ਅਤੇ ਨਾਲ ਹੀ ਐਲਾਨ ਕੀਤਾ ਸੀ ਕਿ 9 ਅਕਤੂਬਰ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਕਿਸਾਨ ਜੱਥੇਬੰਦੀਆਂ ਦੇ ਸਾਂਝੇ ਸੱਦੇ ਤੇ ਦੁਪਹਿਰ 12 ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।ਬੀਤੇ ਦਿਨ੍ਹਾਂ ਤੋਂ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਢਿੱਲਵਾਂ ਸਥਿਤ ਟੋਲ ਪਲਾਜਾ ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਰਜਿ ਪੰਜਾਬ ਦੇ ਜਿਲਾ ਪ੍ਰਧਾਨ (ਕਪੂਰਥਲਾ) ਜਸਬੀਰ ਸਿੰਘ ਲਿੱਟਾਂ ਨੇ ਦੱਸਿਆ ਕਿ ਕਿਸਾਨ ਯੂਨੀਅਨਾਂ ਦੇ ਸੱਦੇ ਤੇ ਦੁਪਹਿਰ 12 ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜੰਮ ਕੇ ਨਾਅਰੇਬਾਜੀ ਕਰਦੇ ਹੋਏ ਕੇਂਦਰ ਵਲੋਂ ਕਥਿਤ ਜਬਰਨ ਪਾਸ ਕੀਤੇ ਖੇਤੀ ਬਿੱਲਾਂ ਦੇ ਰੱਦ ਹੋਣ ਤੱਕ ਧਰਨੇ ਪ੍ਰਦਰਸ਼ਨ ਜਾਰੀ ਰੱਖਣ ਦੀ ਗੱਲ ਕਹੀ ਗਈ।ਇਸ ਦੇ ਨਾਲ ਹੀ ਲਾਅ ਐਂਡ ਆਰਡਰ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਚ ਰੱਖਦਿਆਂ ਥਾਣਾ ਢਿੱਲਵਾਂ ਤੋਂ ਇਲਾਵਾ ਜਿਲ੍ਹਾ ਪੱਧਰ ਤੇ ਪੁਲਿਸ ਨਫਰੀ ਵੱਡੀ ਗਿਣਤੀ ਚ ਹਾਜ਼ਰ ਸੀ।ਇਸ ਮੌਕੇ ਜਨਰਲ ਸਕੱਤਰ ਸਰਬਜੀਤ ਸਿੰਘ ਧੀਰਪੁਰ, ਜਸਵਿੰਦਰ ਸਿੰਘ ਮਾਨਾ ਤਲਵੰਡੀ ਬਲਾਕ ਪ੍ਰਧਾਨ ਨਡਾਲਾ, ਸੁਖਦੇਵ ਸਿੰਘ ਕਾਲਾ ਖੇੜਾ, ਰਤਨ ਸਿੰਘ ਚੱਕੋਕੀ, ਜਿੰਦਰ ਸਿੰਘ ਮਾਨਾ ਤਲਵੰਡੀ, ਹਰਦੀਪ ਸਿੰਘ ਚੱਕੋਕੀ, ਗੁਰਭੇਜ ਸਿੰਘ, ਸਿਕੰਦਰ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਜਸਵੰਤ ਸਿੰਘ ਆਦਿ ਤੋਂ ਇਲਾਵਾ ਕਿਸਾਨ ਆਗੂ ਹਾਜ਼ਰ ਸਨ।

ਫੋਟੋ ਕੈਪਸ਼ਨ : ਢਿੱਲਵਾਂ ਟੋਲ ਪਲਾਜਾ ਤੇ ਚੱਕਾ ਜਾਮ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜਿਲਾ ਪ੍ਰਧਾਨ (ਕਪੂਰਥਲਾ) ਜਸਬੀਰ ਸਿੰਘ ਲਿੱਟਾਂ, ਜਨਰਲ ਸਕੱਤਰ ਸਰਬਜੀਤ ਸਿੰਘ ਧੀਰਪੁਰ ਤੇ ਕਿਸਾਨ ਆਗੂਆ ਦੀ ਤਸਵੀਰ।