BREAKING देश पंजाब राजनीती राज्य होम

ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਲਈ ਬਿਆਸ ਤੋਂ ਵੱਡੀ ਗਿਣਤੀ ਵਿੱਚ ਕਾਫਿਲਾ ਰਵਾਨਾ

ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਲਈ ਬਿਆਸ ਤੋਂ ਵੱਡੀ ਗਿਣਤੀ ਵਿੱਚ ਕਾਫਿਲਾ ਰਵਾਨਾ

ਹਲਕੇ ਦੇ ਪੰਚ ਸਰਪੰਚ ਵੱਡੀ ਗਿਣਤੀ ਵਿੱਚ ਹੋਏ ਇਕੱਤਰ

ਬਿਆਸ-੦3 ਦਸੰਬਰ-(ਪ੍ਰਿੰਸ ਬਿਆਸ) : ਇੱਕ ਪਾਸੇ ਜਿੱਥੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਸਨ ਅਤੇ ਕੇਂਦਰ ਸਰਕਾਰ ਵਲੋਂ ਦਿਨ ਚ ਤਿੰਨ ਤਿੰਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਅੰਦੋਲਨ ਨੂੰ ਹੋਰ ਮਜਬੂਤ ਬਣਾਉਣ ਲਈ ਨਿੱਤ ਦਿਨ ਪਿੰਡਾਂ ਸ਼ਹਿਰਾਂ ਵਿੱਚੋਂ ਹਰ ਵਰਗ ਨਾਲ ਸਬੰਧਿਤ ਲੋਕ ਬਹੁ ਗਿਣਤੀ ਵਿੱਚ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋ ਰਹੇ ਹਨ।ਅੱਜ ਤੜਕਸਾਰ ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਘਰ ਬਿਆਸ ਤੋਂ ਵੱਡੀ ਗਿਣਤੀ ਵਿੱਚ ਕਾਫਿਲਾ ਦਿੱਲੀ ਨੂੰ ਰਵਾਨਾ ਹੋਇਆ।ਇਸ ਮੌਕੇ ਜੱਥੇ ਲਈ ਖਾਣ ਪੀਣ ਅਤੇ ਸਵੇਰ ਦੇ ਨਾਸ਼ਤੇ ਦਾ ਪ੍ਰਬੰਧ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਵਲੋਂ ਗ੍ਰਾਮ ਪੰਚਾਇਤ ਘਰ ਬਿਆਸ ਵਿਖੇ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਨਿਰਵੈਰ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ, ਸਰਪੰਚ ਅਰਜਨਬੀਰ ਸਿੰਘ ਮਾਂਗਾ, ਬਲਾਕ ਸੰਮਤੀ ਮੈਂਬਰ ਨਵ ਪੱਡਾ ਆਦਿ ਨੇ ਕਿਹਾ ਕਿ ਹਲਕੇ ਸਮੂਹ ਕਾਂਗਰਸੀ ਆਗੂ ਅਤੇ ਵਰਕਰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕੇਂਦਰ ਵਲੋਂ ਜਾਰੀ ਕੀਤੇ ਖੇਤੀਬਾੜੀ ਬਿੱਲਾਂ ਦਾ ਸ਼ੁਰੂ ਤੋਂ ਹੀ ਵਿਰੋਧ ਕਰਦੇ ਹਨ ਅਤੇ ਇਸ ਦੇ ਨਾਲ ਹੀ ਪਾਰਟੀ ਵਰਕਰ ਤੋਂ ਇਲਾਵਾ ਕਿਸਾਨ ਹਮਾਇਤੀ ਹੋਣ ਨਾਤੇ ਉਹ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਕਾਫਲਿਆਂ ਦੇ ਰੂਪ ਵਿੱਚ ਦਿੱਲੀ ਰਵਾਨਾ ਹੋ ਰਹੇ ਹਨ।ਇਸ ਮੌਕੇ ਯੂਥ ਪ੍ਰਧਾਨ ਜੇ.ਪੀ ਜਵੰਦਪੁਰ, ਸਰਪੰਚ ਵਰਿੰਦਰ ਸਿੰਘ ਧੂਲਕਾ, ਸਰਪੰਚ ਰਾਣਾ ਕਾਲੇਕੇ, ਬਖਤੌਰ ਸਿੰਘ ਡਾਇਰੈਕਟਰ ਬਾਣੀਆਂ, ਮਨਿੰਦਰ ਸਿੰਘ ਬੁਟਾਰੀ, ਸਰਪੰਚ ਲਖਵਿੰਦਰ ਸਿੰਘ ਭਿੰਡਰ, ਸਰਪੰਚ ਜਤਿੰਦਰ ਸਿੰਘ ਬੁਟਾਰੀ, ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਭਿੰਡਰ, ਸਾਬਕਾ ਸਰਪੰਚ ਅਰਵਿੰਦਰਪਾਲ ਸਿੰਘ ਭਿੰਡਰ, ਸੁਰਜੀਤ ਸਿੰਘ ਗੁਰੂਨਾਨਕਪੁਰਾ, ਮਨਜੋਤ ਪੱਡਾ, ਗੁਰਪ੍ਰਕਾਰ ਸਿੰਘ ਲਾਡਾ, ਵਿਸ਼ਾਲਦੀਪ ਸਿੰਘ, ਰੋਬਿਨਪ੍ਰੀਤ ਸਿੰਘ, ਪਵਨਦੀਪ ਸਿੰਘ, ਸ਼ਰਨਜੀਤ ਸਿੰਘ, ਮੈਂਭਰ ਲਖਬੀਰ ਸਿੰਘ, ਤੇਜਿੰਦਰ ਸਿੰਘ ਕੰਗ, ਸ਼ਮਸ਼ੇਰ ਸਿੰਘ ਸ਼ੇਰਾ, ਸੁਖਦੇਵ ਸਿੰਘ, ਗੁਰਜਿੰਦਰ ਸਿੰਘ ਮਾਨਾ, ਗੁਰਪ੍ਰੀਤ ਸਿੰਘ ਬੱਬਲੂ, ਗੁਰਸ਼ਰਨ ਸਿੰਘ ਬੌਬੀ, ਸੰਦੀਪ ਸਿੰਘ, ਸੋਵੀਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

ਕੈਪਸ਼ਨ : ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਜੱਥੇ ਚ ਹਾਜਿਰ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਸਰਪੰਚ ਸੁਰਿੰਦਰਪਾਲ ਸਿੰਘ, ਬਲਾਕ ਸੰਮਤੀ ਮੈਂਬਰ ਨਵ ਪੱਡਾ, ਸਰਪੰਚ ਅਰਜਨਬੀਰ ਸਿੰਘ ਮਾਂਗਾਂ ਸਮੇਤ ਆਗੂਆਂ ਅਤੇ ਵਰਕਰਾਂ ਦੀ ਤਸਵੀਰ।