BREAKING देश पंजाब राजनीती राज्य होम

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਐਲਾਨ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਐਲਾਨ, ਕਿਸਾਨਾਂ ਦੇ ਹਿੱਤ ਚ ਕੇਂਦਰ ਨੂੰ ਮੋੜਿਆ ਸਨਮਾਨ

ਚੰਡੀਗੜ੍ਹ-03 ਦਸੰਬਰ-(ਸੁਦਰਸ਼ਨ) : ਦੁਨੀਆ ਭਰ ਵਿੱਚ ਕਿਸਾਨਾਂ ਦੇ ਹੱਕ ਵਿੱਚ ਉੱਠ ਖੜੀ ਹੋਈ ਲਹਿਰ ਨੂੰ ਦੇਖ ਖਾਸਕਰ ਸਿਆਸੀ ਪਾਰਟੀਆਂ ਵਲੋਂ ਵੀ ਕਿਸਾਨੀ ਦੇ ਹੱਕ ਚ ਹਾਅ ਦਾ ਨਾਅਰਾ ਜਾਰੀ ਹੈ।ਅੱਜ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਕਿਸਾਨਾਂ ਦੇ ਮਸਲਿਆਂ ਨਾਲ ਸਬੰਧਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਪੁੱਜੇ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਵਲੋਂ ਰਾਸ਼ਟਰਪਤੀ ਨੂੰ ਪੱਤਰ ਲਿਖ ਸੰਘਰਸ਼ ਦੇ ਰਾਹ ਤੇ ਚੱਲ ਰਹੇ ਕਿਸਾਨਾਂ ਦਾ ਸਮਰਥਨ ਕਰਦਿਆਂ ਪਦਮ ਵਿਭੂਸ਼ਣ ਪੁਰਸਕਾਰ ਵਾਪਿਸ ਕਰਨ ਦਾ ਐਲਾਨ ਕੀਤਾ ਗਿਆ ਹੈ।ਉਕਤ ਮਾਮਲੇ ਦੀ ਪੁਸ਼ਟੀ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਕਰਦਿਆਂ ਲਿਖਿਆ ਹੈ ਕਿ ਪੰਜਾਬ ਦੇ ਲੋਕਾਂ, ਜਿਸ ‘ਚ ਵੱਡਾ ਹਿੱਸਾ ਕਿਸਾਨਾਂ ਦਾ ਹੈ, ਵਲੋਂ ਪੰਜ ਵਾਰ ਸ.ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣਿਆ ਅਤੇ ਉਨ੍ਹਾਂ ਵਲੋਂ ਵੀ ਭਰੋਸੇ ਨੂੰ ਬਰਕਰਾਰ ਰੱਖਦਿਆਂ ਹਮੇਸ਼ਾਂ ਕਿਸਾਨ ਅਤੇ ਕਿਸਾਨੀ ਹੱਕਾਂ ਦੀ ਗੱਲ ਕੀਤੀ ਜਾਂਦੀ ਰਹੀ ਹੈ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਤੋੜੇ ਗਏ ਭਰੋਸੇ ਅਤੇ ਆਪਣੀ ਜਮੀਰ ਦੀ ਆਵਾਜ ਸੁਣਦਿਆਂ ਇਹ ਵੱਡਾ ਫੈਸਲਾ ਲਿਆ ਗਿਆ ਹੈ।ਉਨ੍ਹਾਂ ਆਸ ਜਤਾਉਂਦੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਹਾਲਾਤਾਂ ਦੀ ਗੰਭੀਰਤਾ ਨੁੰ ਸਮਝਦੇ ਹਨ ਅਤੇ ਆਸ ਹੈ ਕਿ ਉਹ ਐਨਡੀਏ ਸਰਕਾਰ ਤੇ ਜੋਰ ਪਾ ਕੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਇਨਸਾਫ ਦਿਵਾਉਣਗੇ।