BREAKING देश पंजाब राजनीती राज्य होम

ਭਾਰਤ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਲਈ ਕਿਸਾਨ ਮਜ਼ਦੂਰ ਜਥੇਬੰਦੀ ਨੇ ਸਮੂਹ ਦੇਸ਼ ਵਾਸੀਆਂ ਤੋਂ ਕੀਤੀ ਸਹਿਯੋਗ ਦੀ ਮੰਗ

ਭਾਰਤ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਲਈ ਕਿਸਾਨ ਮਜ਼ਦੂਰ ਜਥੇਬੰਦੀ ਨੇ ਸਮੂਹ ਦੇਸ਼ ਵਾਸੀਆਂ ਤੋਂ ਕੀਤੀ ਸਹਿਯੋਗ ਦੀ ਮੰਗ

ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਾਰਪੋਰੇਟ ਘਾਰਣਿਆਂ ਦੀਆਂ ਅਰਥੀਆਂ ਫੂਕ ਕੇ ਕੀਤੀ ਜਬਰਦਸਤ ਨਾਅਰੇਬਾਜੀ

ਅੰਮ੍ਰਿਤਸਰ-05 ਦਸੰਬਰ-(ਪ੍ਰਿੰਸ ਬਿਆਸ) : ਇੱਕ ਪਾਸੇ ਜਿੱਥੇ ਦਿੱਲੀ ਵਿੱਚ ਕੇਂਦਰ ਵਲੋਂ ਜਾਰੀ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਦਿਨ ਪ੍ਰਤੀ ਦਿਨ ਭਖਦਾ ਜਾ ਰਿਹਾ ਹੈ, ਉਥੇ ਹੀ ਅੱਜ ਪੰਜਾਬ ਭਰ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ, ਬਿਜਲੀ ਸੋਧ ਬਿੱਲ 2020, ਪਰਾਲੀ ਐਕਟ ਅਤੇ ਸਮੂਹ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਆਦਿ ਮੰਗਾਂ ਨੂੰ ਲੈ ਕੇ 8 ਦਸੰਬਰ ਦੇ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ।ਉਨ੍ਹਾਂ ਦੇਸ਼ ਦੇ ਸਮੂਹ ਵਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਜਾਰੀ ਕੀਤੇ ਮਾਰੂ ਬਿੱਲਾਂ ਦੇ ਵਿਰੋਧ ਵਿੱਚ ਉਹ ਅੱਠ ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ, ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਦੋ ਮਹੀਨੇ ਤੋਂ ਲਗਾਤਾਰ ਲੋਕਾਂ ਵਲੋਂ ਕਿਸਾਨੀ ਸੰਘਰਸ਼ਾਂ ਨੂੰ ਦਿੱਤੇ ਭਾਰੀ ਸਹਿਯੋਗ ਲਈ ਸਮੂਹ ਦੇਸ਼ ਵਾਸੀਆਂ ਦਾ ਧੰਨਵਾਦ ਕੀਤਾ।ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ ਦਿੱਤੇ ਪ੍ਰੈਸ ਬਿਆਨ ਚ ਦੱਸਿਆ ਕਿ ਕੇਂਦਰ ਵਲੋਂ ਜਾਰੀ ਤਿੰਨੋਂ ਬਿੱਲਾਂ ਦੇ ਵਿਰੋਧ ਵਿੱਚ ਅੱਜ ਗੋਲਡਨ ਗੋਟ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਤਰਨਤਾਰਨ ਵਿੱਚ ਹਰਪ੍ਰੀਤ ਸਿੰਘ ਸਿੱਧਵਾਂ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਮੁਕਤਸਰ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਲੰਧਰ, ਕਪੂਰਥਲਾ ਵਿੱਚ ਗੁਰਲਾਲ ਸਿੰਘ ਪੰਡੋਰੀ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਹਰਗੋਬਿੰਦਪੁਰ ਵਿੱਚ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੂੰਜੀਪਤੀ ਅੰਬਾਨੀ, ਅਡਾਨੀ ਦੀਆਂ ਅਰਥੀਆਂ ਫੂਕੀਆਂ ਗਈਆਂ ਅਤੇ ਇਹ ਮੰਗ ਕੀਤੀ ਗਈ ਕਿ ਖੇਤੀ ਬਿੱਲ ਸਣੇ ਤਿੰਨੋਂ ਕਾਨੂੰਨ ਰੱਦ ਕੀਤੇ ਜਾਣ ਅਤੇ ਜਦੋਂ ਤੱਕ ਕੇਂਦਰ ਸਰਕਾਰ ਉਕਤ ਬਿੱਲਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਦਿਨ ਪ੍ਰਤੀ ਦਿਨ ਇਸ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।ਜਿਕਰਯੋਗ ਹੈ ਕਿ ਅਰਥੀ ਫੂਕ ਮੁਜਾਹਰਿਆਂ ਤੋਂ ਇਲਾਵਾ ਜੰਡਿਆਲਾ ਗੁਰੂ ਵਿਖੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਲਗਾਤਾਰ 74 ਵੇਂ ਦਿਨ ਵਿੱਚ ਦਾਖਲ ਹੋ ਗਿਆ।