BREAKING देश पंजाब राजनीती राज्य होम

ਸ਼ਿਵ ਸੈਨਾ ਹਿੰਦੋਸਤਾਨ ਸ਼ਾਖਾ ਹਿੰਦੋਸਤਾਨ ਸ਼ਕਤੀ ਸੈਨਾ ਪਹਿਲੇ ਦਿਨ ਤੋਂ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਡਟੀ : ਇੰਚਾਰਜ ਸੰਤੋਖ ਸਿੰਘ ਸੁੱਖ

ਸ਼ਿਵ ਸੈਨਾ ਹਿੰਦੋਸਤਾਨ ਸ਼ਾਖਾ ਹਿੰਦੋਸਤਾਨ ਸ਼ਕਤੀ ਸੈਨਾ ਪਹਿਲੇ ਦਿਨ ਤੋਂ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਡਟੀ : ਇੰਚਾਰਜ ਸੰਤੋਖ ਸਿੰਘ ਸੁੱਖ

ਕੇਂਦਰ ਸਰਕਾਰ ਜਲਦ ਖੇਤੀਬਾੜੀ ਕਾਨੂੰਨ ਰੱਦ ਕਰ ਮੰਨੇ ਕਿਸਾਨਾਂ ਦੀਆਂ ਮੰਗਾਂ-ਡੈਨੀ

ਅੰਮ੍ਰਿਤਸਰ,ਬਿਆਸ-04 ਜਨਵਰੀ-(ਸੁਦਰਸ਼ਨ) : ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਸਮੂਹ ਕਿਸਾਨ ਅਤੇ ਮਜਦੂਰ ਬੇਹੱਦ ਸਨਮਾਨਯੋਗ ਹਨ ਅਤੇ ਉਹ ਬੜੇ ਸ਼ਾਂਤੀਪੂਰਵਕ ਢੰਗ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਕਿਸਾਨੀ ਸਬੰਧੀ ਅਤੇ ਆਪਣੀਆਂ ਹੋਰਨਾਂ ਹੱਕੀ ਮੰਗਾਂ ਲਈ ਮੀਂਹ ਝੱਖੜ ਦੀ ਪ੍ਰਵਾਹ ਕੀਤੇ ਬਿਨ੍ਹਾਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੋਸਤਾਨ ਸ਼ਾਖਾ ਹਿੰਦੋਸਤਾਨ ਸ਼ਕਤੀ ਸੈਨਾ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਇੰਚਾਰਜ ਸੰਤੋਖ ਸਿੰਘ ਸੁੱਖ ਨੇ ਬਿਆਸ ਵਿਖੇ ਚੋਂਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਕੁਮਾਰ ਗੁਪਤਾ ਅਤੇ ਸਮੂਹ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਕਿਸਾਨ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਹਮਾਇਤ ਕੀਤੀ ਗਈ ਹੈ ਪਰ ਸ਼ਿਵ ਸੈਨਾ ਦੇ ਨਾਮ ਤੇ ਕੁਝ ਸ਼ਰਾਰਤੀ ਅਨਸਰ ਕਿਸਾਨ ਅੰਦੋਲਨ ਖਿਲਾਫ ਕੁਝ ਕਥਿਤ ਸ਼ਬਦਾਵਲੀ ਵਰਤ ਰਹੇ ਹਨ, ਜੋ ਕਿ ਕਿਸਾਨਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਂਦੀ ਹੈ।ਜਿਸ ਦੀ ਉਹ ਪੁਰਜੋਰ ਨਿਖੇਧੀ ਕਰਦੇ ਹਨ ਅਤੇ ਸਮੂਹ ਕਿਸਾਨ ਜੱਥੇਬੰਦੀਆਂ ਦੀ ਹਮਾਇਤ ਕਰਦੇ ਹੋਏ ਹਮੇਸ਼ਾਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ।ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਤਰਫ ਇੱਕ ਝਾਤ ਪਾਉਂਦੇ ਹੋਏ, ਉਹ ਹਰ ਦਿਨ ਸ਼ਹੀਦ ਹੋ ਰਹੇ ਕਿਸਾਨਾਂ ਤਰਫ ਇਕ ਵਾਰ ਜਰੂਰ ਦੇਖਣ ਅਤੇ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਮੰਨਣ ਤਾਂ ਜੋ ਕਿਸਾਨ ਇਸ ਠਰਦੀਆਂ ਰਾਤਾਂ ਵਿੱਚ ਸੜਕਾਂ ਤੇ ਸੌਣ ਦੀ ਬਜਾਏ ਆਪਣੇ ਘਰ ਆਰਾਮ ਨਾਲ ਆਪਣੇ ਪਰਿਵਾਰ ਵਿੱਚ ਰਹਿ ਆਰਾਮ ਦੀ ਜਿੰਦਗੀ ਬਸਰ ਕਰ ਸਕਣ।ਇਸ ਮੌਕੇ ਡੈਨੀ ਰਾਮ ਸ਼ਿਵ ਸੈਨਾ ਯੂਥ ਵਾਈਸ ਪੰਜਾਬ ਪ੍ਰਧਾਨ, ਗੁਰਪ੍ਰੀਤ ਸਿੰਘ ਸੋਨੂੰ ਬਿਆਸ ਆਦਿ ਹਾਜਰ ਸਨ।

ਕੈਪਸ਼ਨ : ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਿਵ ਸੈਨਾ ਹਿੰਦੋਸਤਾਨ ਸ਼ਾਖਾ ਹਿੰਦੋਸਤਾਨ ਸ਼ਕਤੀ ਸੈਨਾ ਹਲਕਾ ਖਡੂਰ ਸਾਹਿਬ ਇੰਚਾਰਜ ਸੰਤੋਖ ਸਿੰਘ ਸੁੱਖ, ਯੂਥ ਵਾਈਸ ਪੰਜਾਬ ਪ੍ਰਧਾਨ ਡੈਨੀ ਰਾਮ ਅਤੇ ਹੋਰਨਾਂ ਦੀ ਤਸਵੀਰ।