BREAKING देश पंजाब राजनीती राज्य होम

ਸਰਪੰਚ ਸੁਰਿੰਦਰਪਾਲ ਸਿੰਘ ਨਾਲ ਦੁੱਖ ਸਾਂਝਾ ਕਰਨ ਵਿਧਾਇਕ ਭਲਾਈਪੁਰ ਅਤੇ ਵਿਧਾਇਕ ਲਾਡੀ ਪੁੱਜੇ ਬਿਆਸ

ਸਰਪੰਚ ਸੁਰਿੰਦਰਪਾਲ ਸਿੰਘ ਨਾਲ ਦੁੱਖ ਸਾਂਝਾ ਕਰਨ ਵਿਧਾਇਕ ਭਲਾਈਪੁਰ ਅਤੇ ਵਿਧਾਇਕ ਲਾਡੀ ਪੁੱਜੇ ਬਿਆਸ

ਬਿਆਸ-25 ਫਰਵਰੀ-(ਪੀ.ਐਸ ਸਦਿਉੜਾ) : ਬੀਤੇ ਦਿਨ੍ਹੀਂ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਦੇ ਮਾਤਾ ਸਵ ਸ਼੍ਰੀਮਤੀ ਕ੍ਰਿਸ਼ਨਾ ਦੇਵੀ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਦੁੱਖ ਵਿੱਚ ਸ਼ਰੀਕ ਹੁੰਦਿਆਂ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਧਾਇਕ ਬਲਵਿੰਦਰ ਸਿੰਘ ਲਾਡੀ ਬਿਆਸ ਵਿਖੇ ਸਰਪੰਚ ਸੁਰਿੰਦਰਪਾਲ ਸਿੰਘ ਦੇ ਗ੍ਰਹਿ ਪੁੱਜੇ ਅਤੇ ਡਾਹਢੇ ਦੁੱਖ ਦਾ ਪ੍ਰਗਟਾਵਾ ਕੀਤਾ।ਗੱਲਬਾਤ ਦੌਰਾਨ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਮਾਤਾ ਕ੍ਰਿਸ਼ਨਾ ਦੇਵੀ ਦਾ ਦੇਹਾਂਤ ਹੋ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜੋ ਕਿ ਅਸਿਹ ਹੈ।ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਕੇ.ਕੇ ਸ਼ਰਮਾ, ਰਾਜ ਕੁਮਾਰ ਬਿਆਸ ਆਦਿ ਤੋਂ ਇਲਾਵਾ ਪਤਵੰਤੇ ਹਾਜਰ ਸਨ।

ਕੈਪਸ਼ਨ : ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਹੋਰਨਾਂ ਦੀ ਤਸਵੀਰ।