our team पंजाब राजनीती राज्य होम

ਵਿਧਾਇਕ ਭਲਾਈਪੁਰ ਦੀ ਅਗਵਾਈ ’ਚ ਭੱਠਾ ਯੂਨੀਅਨ ਨੁਮਾਇੰਦਿਆਂ ਨੇ ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸੰਧੂ ਨਾਲ ਕੀਤੀ ਮੁਲਾਕਾਤ

ਵਿਧਾਇਕ ਭਲਾਈਪੁਰ ਦੀ ਅਗਵਾਈ ’ਚ ਭੱਠਾ ਯੂਨੀਅਨ ਨੁਮਾਇੰਦਿਆਂ ਨੇ ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸੰਧੂ ਨਾਲ ਕੀਤੀ ਮੁਲਾਕਾਤ
ਬਿਆਸ-(ਪ੍ਰਗਟ ਸਿੰਘ) : ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਭੱਠਾ ਯੂਨੀਅਨ ਦੇ ਨੁਮਾਇੰਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਦਾਖਾ ਦੇ ਇੰਚਾਰਜ ਸੰਦੀਪ ਸਿੰਘ ਸੰਧੂ ਨੂੰ ਨਾਲ ਮੁਲਾਕਾਤ ਕੀਤੀ ਗਈ।
ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਹਲਕੇ ਨਾਲ ਸਬੰਧਤ ਭੱਠਾ ਮਾਲਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੇ ਉਨ੍ਹਾਂ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ ਸੀ ਅਤੇ ਭੱਠਾ ਮਾਲਕਾਂ ਦੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸ੍ਰੀ ਸੰਧੂ ਨੂੰ ਜਾਣੂ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਸਬੰਧਤ ਕਾਰੋਬਾਰੀਆਂ ਨੂੰ ਨਾਲ ਲੈ ਸ਼੍ਰੀ ਸੰਧੂ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੀ ਸੰਧੂ ਨੇ ਭੱਠਾ ਮਾਲਕਾਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਪੂਰਨ ਭਰੋਸਾ ਦਿੱਤਾ ਹੈ ਕਿ ਉਹ ਜਲਦ ਹੀ ਮੁੱਖ ਮੰਤਰੀ ਪੰਜਾਬ ਅਤੇ ਸਬੰਧਿਤ ਵਿਭਾਗ ਦੇ ਵਜੀਰ ਨਾਲ ਮੁਲਾਕਾਤ ਕਰਨ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ ਕਰਨਗੇ।