BREAKING Crime पंजाब

ਭੁਲੱਥ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਗ੍ਰਿਫਤਾਰ।

 

ਭੁਲੱਥ,9 ਫਰਵਰੀ (ਕੁਲਵਿੰਦਰ ਸਿੰਘ ਮੋਹਟਾ) .  ਇਥੋ ਦੀ ਸਥਾਨਕ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਮਹਾਰਾਜਾ ਪੈਲੇਸ ਨੇੜਿਓਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭੁਲੱਥ ਇੰਨਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਕਰਨ ਦੋਰਾਨ ਮਹਾਰਾਜਾ ਪੈਲੇਸ ਕੋਲੋਂ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਤੇ ਉਨ੍ਹਾਂ ਦੀ ਤਲਾਸ਼ੀ ਲੈਣ ਉਪਰੰਤ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਅਨੁਸਾਰ ਇਨ੍ਹਾਂ ਵਿਅਕਤੀਆਂ ਦੀ ਪਛਾਣ ਬਲਦੇਵ ਸਿੰਘ ਪੁੱਤਰ ਬਾਜ਼ ਸਿੰਘ ਵਾਸੀ ਖੱਸਣ , ਤੇ ਦੂਜੇ ਦੀ ਬਲਵਿੰਦਰ ਸਿੰਘ ਪੁੱਤਰ ਬਾਊ ਸਿੰਘ ਵਾਸੀ ਸਲਾਮਤ ਪੁਰ ਥਾਣਾ ਭੁਲੱਥ ਵਜੋਂ ਹੋਈ ਹੈ ਅਤੇ ਉਨ੍ਹਾਂ ਬਰਖਿਲਾਫ਼ ਐਨ ਡੀ ਪੀ ਐਸ ਦੀ ਧਾਰਾ 22/61/85 ਅਧੀਨ ਪਰਚਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।