BREAKING पंजाब राजनीती राज्य

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਲੋਂ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਲੋਂ ਅਸਤੀਫਾ

ਅੰਮ੍ਰਿਤਸਰ 22 ਸਤੰਬਰ (ਬਿਊਰੋ) : ਕੇਂਦਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਦੇ ਚੱਲਦਿਆਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰ ਦੀ ਵਜਾਰਤ ਵਿੱਚੋਂ ਮੰਤਰੀ ਦੇ ਅਹੁਦੇ ਅਸਤੀਫਾ ਦੇਣ ਤੋਂ ਬਾਅਦ ਵੀ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਇੱਕ ਹੋਰ ਝਟਕਾ ਮਿਲਣ ਦੀ ਖਬਰ ਹੈ।ਤਾਜਾ ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਪਰਮਜੀਤ ਸਿੰਘ ਸਿੱਧਵਾਂ ਵਲੋਂ ਆਪਣੇ ਅਹੁਦੇ ਤੇ ਪਾਰਟੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।